ਜਗਸੀਰ ਸਿੰਘ ਸੰਧੂ
ਸ੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਦੇ ਤਬਾਦਲੇ ਨੂੰ ਸਿੱਖ ਕੌਮ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੇ ਤੁੱਲ ਦਸਿਆ ਹੈ। ਉਹਨਾਂ ਕਿਹਾ ਹੈ ਕਿ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਕੱਤਰ ਪ੍ਰਤਾਪ ਸਿੰਘ ਦਾ ਕੀਤਾ ਗਿਆ ਤਬਾਦਲਾ ਮਹਿਜ਼ ਉਸੇ ਤਰ੍ਹਾਂ ਦੀ ਪਰਦਾ ਪਾਊ ਕਾਰਵਾਈ ਹੈ, ਜੋ ਹੋਰ ਮਸਲਿਆਂ ਵਿੱਚ ਵੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾਂਦੀ ਰਹੀ ਹੈ। ਸਿਰਫ਼ ਤਬਾਦਲਾ ਕਰਨ ਦੀ ਬਜਾਏ ਇਹ ਵੀ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ ਕਿ ਸਕੱਤਰ ਦੀ ਇਸ ਮਾਮਲੇ ਵਿੱਚ ਕੀ ਭੂਮਿਕਾ ਸੀ ਅਤੇ ਤਬਾਦਲੇ ਦਾ ਫੈਸਲਾ ਕਿਹੜੇ ਆਧਾਰ ‘ਤੇ ਲਿਆ ਗਿਆ।



