ਜਗਸੀਰ ਸਿੰਘ ਸੰਧੂ
ਮੋਹਾਲੀ ਅਦਾਲਤ ਨੇ ਗੁਰਦੁਆਰਾ ਅੰਬ ਸਾਹਿਬ ਦੀ ਧੋਖੇ ਨਾਲ ਜ਼ਮੀਨ ਵੇਚਣ ਦੇ ਮਾਮਲੇ ਵਿੱਚ 6 ਵਿਅਕਤੀਆਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਵਰਨਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਦੀ ਪਿੰਡ ਸੈਣੀਮਾਜਰਾ ’ਚ 44 ਮਰਲੇ ਜ਼ਮੀਨ ਨੂੰ ਗਲਤ ਢੰਗ ਨਾਲ ਵੇਚਣ ਦੇ ਮਾਮਲੇ ਸਬੰਧੀ ਐੱਸ.ਐੱਸ.ਪੀ ਮੋਹਾਲੀ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ‘ਤੇ ਮੋਹਾਲੀ ਪੁਲਿਸ ਨੇ ਗੁਰਦੁਆਰਾ ਅੰਬ ਸਾਹਿਬ ਦੇ ਤਤਕਾਲੀ ਮੈਨੇਜਰ ਰਜਿੰਦਰ ਸਿੰਘ ਟੌਹੜਾ, ਗੁਰਿੰਦਰ ਸਿੰਘ ਵਾਸੀ ਪਿੰਡ ਸੈਣੀਮਾਜਰਾ, ਤਲਵਿੰਦਰ ਸਿੰਘ ਵਾਸੀ ਪਿੰਡ ਸੈਣੀਮਾਜਰਾ, ਸਤਵੀਰ ਸਿੰਘ ਵਾਸੀ ਪਿੰਡ ਸੈਣੀਮਾਜਰਾ, ਬਲਜਿੰਦਰ ਸਿੰਘ ਵਾਸੀ ਪਿੰਡ ਸੈਣੀਮਾਜਰਾ, ਜਸਵੰਤ ਸਿੰਘ ਵਾਸੀ ਪਿੰਡ ਸੈਣੀਮਾਜਰਾ ਤੇ ਲੰਗਰ ਜਥੇਦਾਰ ਜਗਤਾਰ ਸਿੰਘ ਵਾਸੀ ਗੁਰਦੁਅਰਾ ਅੰਬ ਸਾਹਿਬ ਫ਼ੇਜ਼-8 ‘ਤੇ ਧੋਖਾਧੜੀ, ਜਾਅਲਸਾਜ਼ੀ, ਜਾਅਲੀ ਦਸਤਾਵੇਜ਼ ਦੇ ਇਸਤੇਮਾਲ ਸਮੇਤ ਕਈ ਧਾਰਵਾਂ ਤਹਿਤ ਐਫ.ਆਈ.ਆਰ ਦਰਜ ਕੀਤੀ ਸੀ।




