36.4 C
Punjab
Sunday, April 19, 2026

ਭਗਵੰਤ ਮਾਨ ਸਰਕਾਰ “ਮੇਰੀ ਰਸੋਈ ਸਕੀਮ” ਤਹਿਤ ਹੁਣ 40 ਲੱਖ ਨੀਲੇ ਕਾਰਡ ਧਾਰਕ ਪਰਵਾਰਾਂ ਨੂੰ ਰਾਸ਼ਨ ਕਿੱਟਾਂ ਦੇਵੇਗੀ

ਜਗਸੀਰ ਸਿੰਘ ਸੰਧੂ
ਮੁੱਖ ਮੰਤਰੀ ਭਗਵੰਤ ਸਰਕਾਰ ਵੱਲੋਂ “ਮੇਰੀ ਰਸੋਈ ਸਕੀਮ” ਤਹਿਤ ਨੀਲੇ ਕਾਰਡ ਦਾ ਧਾਰਕਾਂ ਨੂੰ ਹਰ ਮਹੀਨੇ ਰਾਸ਼ਨ ਦੇਣ ਦਾ ਐਲਾਨ ਕੀਤਾ ਹੈ । ਇਹ ਫੈਸਲਾ ਅੱਜ ਪੰਜਾਬ ਸਰਕਾਰ ਵੱਲੋਂ ਕੈਬਨਿਟ ਦੀ ਮੀਟਿੰਗ ਦੌਰਾਨ ਕੀਤਾ ਗਿਆ। ਕੈਬਨਿਟ ਮੀਟਿੰਗ ਤੋਂ ਬਾਅਦ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸਦਾ ਨੀਲੇ ਕਾਰਡ ਧਾਰਕ 40 ਲੱਖ ਪਰਿਵਾਰਾਂ ਨੂੰ ਮਿਲੇਗਾ। ਇਸ “ਮੇਰੀ ਰਸੋਈ ਸਕੀਮ” ਤਹਿਤ 2 ਕਿਲੋ ਮਾਂਹ ਛੋਲਿਆਂ ਦੀ ਦਾਲ, 2 ਕਿਲੋ ਚੀਨੀ, 1 ਕਿਲੋ ਆਇਓਡੀਨ ਨਮਕ, 200 ਗਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰੋਂ ਦਾ ਤੇਲ ਦਿੱਤਾ ਜਾਵੇਗਾ। ਤਿੰਨ ਮਹੀਨਿਆਂ ਦਾ ਰਾਸ਼ਨ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਸਹੂਲਤ ਉਨ੍ਹਾਂ ਪਰਿਵਾਰਾਂ ਨੂੰ ਮਿਲੇਗੀ, ਜਿਨ੍ਹਾਂ ਕੋਲ ਨੀਲਾ ਰਾਸ਼ਨ ਕਾਰਡ ਹੈ। ਉਹਨਾਂ ਕਿਹਾ ਕਿ ਸਰਕਾਰ ਤਿੰਨ ਮਹੀਨਿਆਂ ਦਾ ਸਾਮਾਨ ਪਹਿਲਾਂ ਹੀ ਦੇ ਦੇਵੇਗੀ, ਤਾਂ ਜੋ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਵਾਰ ਬਜਟ ਸੈਸ਼ਨ 6 ਤੋਂ 16 ਮਾਰਚ ਤੱਕ ਚੱਲੇਗਾ ਅਤੇ 8 ਮਾਰਚ ਨੂੰ ਇਸਤਰੀ ਦਿਵਸ ‘ਤੇ ਬਜਟ ਪੇਸ਼ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਲੋੜ ਪੈਣ ‘ਤੇ ਬਜਟ ਦਾ ਸਮਾਂ ਵਧਾਇਆ ਵੀ ਜਾ ਸਕਦਾ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles