ਜਗਸੀਰ ਸਿੰਘ ਸੰਧੂ
ਦਿੱਲੀ ਦੀ ਰਾਊਜ ਐਵੇਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਘੁਟਾਲੇ ਵਿੱਚ ਬਰੀ ਕਰ ਦਿੱਤਾ ਹੈ।ਆਮ ਆਦਮੀ ਪਾਰਟੀ (ਆਪ) ਦੇ ਚੋਟੀ ਦੇ ਆਗੂਆਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਵਿਜੇ ਨਾਇਰ ਨੂੰ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਬਹੁਤ ਹੀ ਵਿਵਾਦਪੂਰਨ ਸੀਬੀਆਈ ਮਾਮਲੇ ਵਿੱਚ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਕਿਹਾ ਕਿ ਸੀਬੀਆਈ ਦੋਸ਼ ਸਾਬਤ ਕਰਨ ਵਿੱਚ ਅਸਫਲ ਰਹੀ ਅਤੇ ਨਾ ਤਾਂ ਕੋਈ ਅਪਰਾਧਿਕ ਸਾਜ਼ਿਸ਼ ਸੀ ਅਤੇ ਨਾ ਹੀ ਇਸ ਮਾਮਲੇ ਵਿੱਚ ਭਰੋਸੇਯੋਗ ਸਬੂਤ ਸਨ। ਅਦਾਲਤ ਦਾ ਫੈਸਲਾ ਸੁਣਾਉਂਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਇੱਕ ਅੱਖਾਂ ਵਿੱਚ ਹੰਝੂ ਝਲਕ ਪਏ।


