34 C
Punjab
Monday, May 25, 2026

ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਧਨੌਲਾ, ਤਪਾ ਤੇ ਭਦੌੜ ਲਈ 26 ਮਈ ਨੂੰ ਹੋਣਗੀਆਂ ਚੋਣਾਂ : ਜ਼ਿਲ੍ਹਾ ਚੋਣ ਅਫ਼ਸਰ

13 ਤੋਂ 16 ਮਈ ਤਕ ਭਰੀਆਂ ਜਾ ਸਕਣਗੀਆਂ ਨਾਮਜ਼ਦਗੀਆਂ

ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਨੂੰ, ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ

ਜਗਸੀਰ ਸਿੰਘ ਸੰਧੂ

ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕਰ ਦਿੱਤਾ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਤਪਾ, ਨਗਰ ਕੌਂਸਲ ਧਨੌਲਾ ਅਤੇ ਨਗਰ ਕੌਂਸਲ ਭਦੌੜ ਲਈ ਚੋਣਾਂ ਹੋਣੀਆਂ ਹਨ।
ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ 13.05.2026 (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਤੋਂ ਦਾਖਲ ਕੀਤੀਆਂ ਜਾ ਸਕਣਗੀਆਂ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16.05.20265 (ਸ਼ਨੀਵਾਰ) ਹੋਵੇਗੀ। ਇਹ ਨਾਮਜ਼ਦਗੀਆਂ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 18.05.2026 (ਸੋਮਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19.05.2026 (ਮੰਗਲਵਾਰ) (ਦੁਪਹਿਰ 03:00 ਵਜੇ ਤੱਕ) ਹੈ। ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਹਲਫੀਆ ਬਿਆਨ ਸ਼ਾਮਲ ਹੋਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਸਿਆਸੀ ਪਾਰਟੀ ਵੱਲੋਂ ਸਪਾਂਸਰ ਕੀਤਾ ਗਿਆ ਹੈ ਤਾਂ ਉਸ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰ ਪੱਤਰ ਵੀ ਸ਼ਾਮਲ ਹੋਣਾ ਚਾਹੀਦਾ ਹੈ। ਉਮੀਦਵਾਰਾਂ ਦੇ ਕੇਵਾਈਸੀ ਵੇਰਵੇ ਜ਼ਿਲ੍ਹੇ ਦੀਆਂ ਵੈੱਬਸਾਈਟਾਂ ’ਤੇ ਅਪਲੋਡ ਕੀਤੇ ਜਾਣਗੇ।
ਚੋਣਾਂ 26.05.2026 (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ 29.05.2026 (ਸ਼ੁੱਕਰਵਾਰ) ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ।
ਓਹਨਾਂ ਦੱਸਿਆ ਕਿ ਨਗਰ ਨਿਗਮ ਬਰਨਾਲਾ ਅਧੀਨ 50 ਵਾਰਡਾਂ, ਨਗਰ ਕੌਂਸਲ ਤਪਾ ਦੇ 15 ਵਾਰਡਾਂ, ਨਗਰ ਕੌਂਸਲ ਧਨੌਲਾ ਦੇ 13 ਵਾਰਡਾਂ, ਨਗਰ ਕੌਂਸਲ ਭਦੌੜ ਦੇ 13 ਵਾਰਡਾਂ ਲਈ ਚੋਣਾਂ ਹੋਣੀਆਂ ਹਨ। ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ਲਈ 33 ਪੋਲਿੰਗ ਲੋਕੇਸ਼ਨਾਂ ਅਤੇ 100 ਪੋਲਿੰਗ ਸਟੇਸ਼ਨ, ਨਗਰ ਕੌਂਸਲ ਤਪਾ ਲਈ 12 ਪੋਲਿੰਗ ਲੋਕੇਸ਼ਨਾਂ ਅਤੇ 17 ਪੋਲਿੰਗ ਸਟੇਸ਼ਨ, ਨਗਰ ਕੌਂਸਲ ਧਨੌਲਾ ਲਈ 9 ਪੋਲਿੰਗ ਲੋਕੇਸ਼ਨਾਂ ਅਤੇ 21 ਪੋਲਿੰਗ ਸਟੇਸ਼ਨ ਅਤੇ ਨਗਰ ਕੌਂਸਲ ਭਦੌੜ ਲਈ 9 ਪੋਲਿੰਗ ਲੋਕੇਸ਼ਨਾਂ ਅਤੇ 16 ਪੋਲਿੰਗ ਸਟੇਸ਼ਨ ਹਨ।
ਓਹਨਾਂ ਦੱਸਿਆ ਕਿ ਕੱਲ੍ਹ ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

ਕਿੱਥੇ ਦਾਖ਼ਲ ਹੋਣਗੀਆਂ ਨਾਮਜ਼ਦਗੀਆਂ

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 1 ਤੋਂ 10 ਲਈ ਨਾਮਜ਼ਦਗੀਆਂ ਕਮਰਾ ਨੰਬਰ 25, ਮੁੱਖ ਮੰਤਰੀ ਖੇਤਰੀ ਅਫ਼ਸਰ ਦਫ਼ਤਰ, ਪਹਿਲੀ ਮੰਜ਼ਿਲ, ਡੀ ਏ ਸੀ ਕੰਪਲੈਕਸ ਬਰਨਾਲਾ, ਵਾਰਡ ਨੰਬਰ 11 ਤੋਂ 20 ਕਮਰਾ ਨੰਬਰ 13, ਕੋਰਟ ਵਧੀਕ ਡਿਪਟੀ ਕਮਿਸ਼ਨਰ (ਜ), ਜ਼ਮੀਨੀ ਮੰਜ਼ਿਲ, ਡੀ ਏ ਸੀ ਕੰਪਲੈਕਸ ਬਰਨਾਲਾ, ਵਾਰਡ ਨੰਬਰ 31 ਤੋਂ 50 ਲਈ ਕਮਰਾ ਨੰਬਰ 14, ਜ਼ਮੀਨੀ ਮੰਜ਼ਿਲ, ਡੀ ਏ ਸੀ ਕੰਪਲੈਕਸ ਬਰਨਾਲਾ ਵਿਖੇ ਨਾਮਜ਼ਦਗੀਆਂ ਹੋਣਗੀਆਂ। ਨਗਰ ਕੌਂਸਲ ਤਪਾ ਚੋਣਾਂ ਲਈ ਨਾਮਜ਼ਦਗੀਆਂ ਤਹਿਸੀਲ ਕੰਪਲੈਕਸ ਤਪਾ, ਨਗਰ ਕੌਂਸਲ ਧਨੌਲਾ ਚੋਣਾਂ ਲਈ ਨਾਮਜ਼ਦਗੀਆਂ ਐੱਸ ਡੀ ਐਮ ਦਫਤਰ ਬਰਨਾਲਾ ਕਮਰਾ ਨੰਬਰ 3, ਨਗਰ ਕੌਂਸਲ ਭਦੌੜ ਚੋਣਾਂ ਲਈ ਨਾਮਜ਼ਦਗੀਆਂ ਪ੍ਰਿੰਸੀਪਲ ਦਫ਼ਤਰ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਦੌੜ ਵਿਚ ਹੋਣਗੀਆਂ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles