ਜਗਸੀਰ ਸਿੰਘ ਸੰਧੂ
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ ਨੂੰ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ਹੈ। ਨਗਰ ਨਿਗਮ ਮੋਹਾਲੀ ਦੇ ਮੇਅਰ ਦੀ ਚੋਣ ਮੌਕੇ ਸਾਰੇ ਕੌਂਸਲਰਾਂ ਦੇ ਮੋਬਾਈਲ ਫੋਨ ਨਗਰ ਨਿਗਮ ਇਮਾਰਤ ਦੇ ਗੇਟ ਦੇ ਬਾਹਰ ਰੱਖੇ ਗਏ ਸਨ। ਇਸ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਨੇ ਵਾਕਆਊਟ ਕਰ ਦਿੱਤਾ, ਜਦੋਂਕਿ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਸਰਬਸੰਮਤੀ ਨਾਲ ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ ਨੂੰ ਮੇਅਰ ਚੁਣਿਆ ਲਿਆ। ਇਸ ਚੋਣ ਉਪਰੰਤ ਆਰਪੀ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਸਾਬਕਾ ਮੀਤ ਪ੍ਰਧਾਨ ਹਰਪਾਲ ਸਿੰਘ ਚੰਨਾ ਨੂੰ ਡਿਪਟੀ ਮੇਅਰ ਚੁਣਿਆ ਗਿਆ।