25.1 C
Punjab
Friday, October 23, 2026

ਛਾਪੇਮਾਰੀ ਦੌਰਾਨ ਕੁੱਝ ਵੀ ਇਤਰਾਜਯੋਗ ਨਾ ਮਿਲਣ ’ਤੇ ਸੀ.ਬੀ.ਆਈ ਨੇ ਸਾਡੀ ਸਰਕਾਰ ਨੂੰ ਕਲੀਨ ਚਿੱਟ ਦੇ ਦਿੱਤੀ : ਭਗਵੰਤ ਮਾਨ

ਜਗਸੀਰ ਸਿੰਘ ਸੰਧੂ
7 ਅਕਤੂਬਰ 2026
ਕੇਂਦਰੀ ਜਾਂਚ ਬਿਊਰੋ ਸੀਬੀਆਈ ਵੱਲੋਂ ਵੱਲੋਂ ਮਾਰੇ ਗਏ ਛਾਪਿਆਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕੱਲ੍ਹ ਛਾਪੇਮਾਰੀ ਦੌਰਾਨ ਸੀ.ਬੀ.ਆਈ ਨੂੰ ਕੁਝ ਵੀ ਨਹੀਂ ਮਿਲਿਆ ਅਤੇ 7-8 ਘੰਟੇ ਫਿਰੋਲਾ ਫਰਾਲੀ ਕਰਨ ਤੋਂ ਬਾਅਦ ਸੀ.ਬੀ.ਆਈ ਉਹਨਾਂ ਦੀ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਚਲੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿੱਚ ਵਾਟਰ ਟਰੀਟਮੈਂ ਪਲਾਂਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੀ.ਬੀ.ਆਈ ਦੇ ਇਹਨਾਂ ਛਾਪਿਆਂ ਤੋਂ ਪਤਾ ਚੱਲ ਗਿਆ ਹੈ ਕਿ ਪੰਜਾਬ ’ਚ ਜਲਦੀ ਚੋਣਾਂ ਹੋਣ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੀ.ਜੇ.ਪੀ ਦਾ ਕੰਮ ਕਰਨ ਦਾ ਤਰੀਕਾ ਹੈ ਕਿ ਚੋਣਾਂ ਤੋਂ 2-3 ਮਹੀਨੇ ਪਹਿਲਾਂ ਵਿਰੋਧੀ ਪਾਰਟੀਆਂ ਦੇ ਵੱਡੇ ਲੀਡਰਾਂ ਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਛਾਪੇ ਮਾਰ ਮਾਰ ਕੇ ਪ੍ਰੇਸ਼ਾਨ ਕੀਤਾ ਜਾਂਦਾ ਹੈ। ਸੀ.ਬੀ.ਆਈ ਦੀ ਕੱਲ੍ਹ ਵਾਲੀ ਛਾਪੇਮਾਰੀ ਤੋਂ ਪਤਾ ਚੱਲ ਗਿਆ ਹੈ ਕਿ ਪੰਜਾਬ ਵਿੱਚ ਇਲੈਕਸ਼ਨ ਹੋਣ ਵਾਲੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਤਲਾਸ਼ੀ ਦੌਰਾਨ ਸੀ.ਬੀ.ਆਈ ਦੀ ਟੀਮ ਨੂੰ ਕੁਝ ਵੀ ਗੈਰ-ਕਾਨੂੰਨੀ ਜਾਂ ਸ਼ੱਕੀ ਬਰਾਮਦ ਨਹੀਂ ਹੋਇਆ। ਭਗਵੰਤ ਮਾਨ ਦਾਅਵਾ ਕੀਤਾ ਕਿ ਸੀ.ਬੀ.ਆਈ ਨੇ ਅਸਲ ਵਿੱਚ ਉਨ੍ਹਾਂ ਦੀ ਸਰਕਾਰ ਨੂੰ ‘ਕਲੀਨ ਚਿੱਟ’ ਦੇ ਦਿੱਤੀ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles