ਜਗਸੀਰ ਸਿੰਘ ਸੰਧੂ
ਲਹਿਰਾਗਾਗਾ-ਜਾਖਲ ਸੜਕ ਉੱਤੇ ਕੰਮ ਕਰ ਰਹੇ ਮਨਰੇਗਾ ਵਰਕਰਾਂ ਨਾਲ ਇਹ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ 8 ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਕਈ ਵਿਅਕਤੀ ਗੰਭੀਰ ਵਿਚ ਜ਼ਖ਼ਮੀ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਨੂੰ ਨੇੜੇ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ। ਮੌਕੇ ’ਤੇ ਇਕੱਠੇ ਹੋਏ ਲੋਕਾਂ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ ਉਸ ਸਮੇਂ ਮ੍ਰਿਤਕਾਂ ਦੇ ਸਾਹ ਚੱਲ ਰਹੇ ਸਨ, ਪ੍ਰੰਤੂ ਐਂਬੂਲੈਂਸ ਦੇ ਸਮੇਂ ਸਿਰ ਨਾ ਪਹੁੰਚਣ ਕਾਰਨ 8 ਮਜ਼ਦੂਰਾਂ ਦੀ ਜਾਨ ਚਲੀ ਗਈ। ਲੋਕਾਂ ਨੇ ਦੱਸਿਆ ਕਿ ਫੋਨ ਕਰਨ ਤੋਂ ਲਗਭਗ 1 ਘੰਟੇ ਬਾਅਦ ਐਂਬੂਲੈਂਸ ਪਹੁੰਚੀ। ਜੇਕਰ ਐਂਬੂਲੈਂਸ ਸਹੀ ਸਮੇਂ ’ਤੇ ਪਹੁੰਚ ਜਾਂਦੀ ਤਾਂ ਸ਼ਾਇਦ ਇਹ ਜਾਨਾਂ ਬਚ ਜਾਂਦੀਆਂ। ਪੰਜਾਬ ਸਰਕਾਰ ਵੱਲੋਂ ਭਾਵੇਂ ਸੜਕ ਸੁਰੱਖਿਆ ਫੋਰਸ ਬਾਰੇ ਬਹੁਤ ਪ੍ਰਚਾਰ ਕੀਤਾ ਜਾਂਦਾ ਹੈ, ਪਰ ਇਸ ਹਾਦਸੇ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਬਾਰੇ ਵੀ ਵੱਡੇ ਸਵਾਲ ਖੜ੍ਹੇ ਹੋ ਗਏ ਹਨ।