23.6 C
Punjab
Sunday, November 22, 2026

ਅਮਰੀਕਾ ਤੋਂ ਡੀਪੋਰਟ ਕੀਤੇ ਖਾਲਿਸਤਾਨ ਸਮਰਥਕ ਸੁਰਿੰਦਰ ਸਿੰਘ ਠੀਕਰੀਵਾਲਾ ਨੂੰ ਦਿੱਲੀ ਹਵਾਈ ਅੱਡੇ ਤੋਂ ਐਨ.ਆਈ.ਏ ਗ੍ਰਿਫਤਾਰ ਕੀਤਾ

ਜਗਸੀਰ ਸਿੰਘ ਸੰਧੂ
18 ਨਵੰਬਰ 2026 : ਅਮਰੀਕਾ ਤੋਂ ਡੀਪੋਰਟ ਕੀਤੇ ਖਾਲਿਸਤਾਨ ਸਮਰਥਕ ਸੁਰਿੰਦਰ ਸਿੰਘ ਠੀਕਰੀਵਾਲਾ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ) ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਐਨ.ਆਈ.ਏ ਅਧਿਕਾਰੀਆਂ’ ਮੁਤਾਬਿਕ ‘ਖ਼ਾਲਿਸਤਾਨ ਜ਼ਿੰਦਾਬਾਦ ਫੋਰਸ’ (ਕੇ.ਜ਼ੈੱਡ.ਐੱਫ) ਦਾ ਸਮਰਥਕ ਸੁਰਿੰਦਰ ਸਿੰਘ ਠੀਕਰੀਵਾਲਾ ਨੂੰ ਅਮਰੀਕੀ ਸਰਕਾਰ ਦੇ ਸਹਿਯੋਗ ਨਾਲ ਵਾਪਸ ਲਿਆਂਦਾ ਗਿਆ ਹੈ।
ਜਾਣਕਾਰੀ ਮੁਤਾਬਕ ਸੁਰਿੰਦਰ ਸਿੰਘ ਠੀਕਰੀਵਾਲ ਨੂੰ ਇਸੇ ਸਾਲ 27 ਅਪ੍ਰੈਲ ਨੂੰ ਸ਼ੰਭੂ ਅਤੇ ਰਾਜਪੁਰਾ ਸਟੇਸ਼ਨਾਂ ਵਿਚਾਲੇ ਡੈਡੀਕੇਟਿਡ ਫਰੇਟ ਕੋਰੀਡੋਰ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ ਦੀ ਰੇਲਵੇ ਲਾਈਨ ‘ਤੇ ਹੋਏ ਧਮਾਕੇ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਐਨ.ਆਈ.ਏ ਅਨੁਸਾਰ ਇਹ ਧਮਾਕਾ ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਅਤੇ ‘ਖਾਲਿਸਤਾਨ ਜ਼ਿੰਦਾਬਾਦ ਫੋਰਸ’ ਦੀਆਂ ਅੱਤਵਾਦੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕੀਤਾ ਗਿਆ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਰਾਜਪੁਰਾ-ਸ਼ੰਭੂ ਰੇਲਵੇ ਟਰੈਕ ਧਮਾਕੇ ਤੋਂ ਬਾਅਦ ਠੀਕਰੀਵਾਲ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇੱਕ ਵੀਡੀਓ ਪੋਸਟ ਕਰਕੇ ਇਸ ਘਟਨਾ ਦੀ ਸ਼ਲਾਘਾ ਅਤੇ ਸਮਰਥਨ ਕੀਤਾ ਸੀ। ਉਸ ਨੇ ਧਮਾਕੇ ਨੂੰ ਅੰਜਾਮ ਦਿੰਦਿਆਂ ਮਾਰੇ ਗਏ ਮੁਲਜ਼ਮ ਜਗਰੂਪ ਸਿੰਘ ਸਮੇਤ ਉਸ ਦੇ ਸਾਥੀਆਂ ਦਾ ਪੱਖ ਪੂਰਿਆ ਸੀ। ਆਈ.ਐਨ.ਏ ਮੁਤਾਬਕ ਸੁਰਿੰਦਰ ਸਿੰਘ ਠੀਕਰੀਵਾਲਾ ਨੇ ਪਾਬੰਦੀਸ਼ੁਦਾ ਸੰਗਠਨ ‘ਖਾਲਿਸਤਾਨ ਜ਼ਿੰਦਾਬਾਦ ਫੋਰਸ’ ਨੂੰ ‘ਕੌਮੀ ਸੰਗਠਨ’ ਅਤੇ ਨਾਮਜ਼ਦ ਅੱਤਵਾਦੀ ਰਣਜੀਤ ਸਿੰਘ ਉਰਫ਼ ਨੀਟਾ ਨੂੰ ‘ਕੌਮ ਦਾ ਜਰਨੈਲ’ ਦੱਸਿਆ ਸੀ। ਭਾਰਤੀ ਜਾਂਚ ਏਜੰਸੀ ਵੱਲੋਂ ਸੁਰਿੰਦਰ ਸਿੰਘ ਠੀਕਰੀਵਾਲਾ ਦੇ ਖ਼ਿਲਾਫ਼ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਅਤੇ ਉਸ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਇਸ ਗ੍ਰਿਫ਼ਤਾਰੀ ਨਾਲ ਰਾਜਪੁਰਾ-ਸ਼ੰਭੂ ਧਮਾਕਾ ਮਾਮਲੇ ‘ਚ ਐਨ.ਆਈ.ਏ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਗਿਣਤੀ 8 ਹੋ ਗਈ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
0FollowersFollow
0SubscribersSubscribe
- Advertisement -spot_img

Latest Articles